ਸ਼ਮਸ਼ੇਰ ਸਿੰਘ ਭੋਜੇਮਾਜਰਾ, ਚਮਕੌਰ ਸਾਹਿਬ : ਸ੍ਰੀ ਚਮਕੌਰ ਸਾਹਿਬ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਵਿਖੇ ਸਫਾਈ ਮਜ਼ਦੂਰਾਂ, ਦਫਤਰੀ ਮੁਲਾਜ਼ਮਾਂ ਨੇ ਸਫ਼ਾਈ ਸੇਵਕ ਯੂਨੀਅਨ ਰਜਿ. ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਮਈ ਦਿਵਸ ਮਨਾਇਆ ਗਿਆ। ਨਗਰ ਕੌਂਸਲ ਦੇ ਦਫਤਰ ਵਿਖੇ ਯੂਨੀਅਨ ਦਾ ਪਰਚਮ ਲਾਲ ਝੰਡਾ ਚੜ੍ਹਾਇਆ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ, ਡੈਮੋਕੇ੍ਟਿਕ ਮੁਲਾਜ਼ਮ ਫੈੱਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋਂ, ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਆਗੂ ਸੁਖਰਾਮ ਨੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਇਨਾਂ੍ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾਂ ਸਰਮਾਏਦਾਰੀ ਸਰਕਾਰਾਂ ਤੋਂ ਅੱਠ ਘੰਟੇ ਦੀ ਦਿਹਾੜੀ ਦਾ ਸੰਵਿਧਾਨਕ ਹੱਕ ਪ੍ਰਰਾਪਤ ਕੀਤਾ ਅਤੇ ਜਥੇਬੰਦੀ ਬਣਾਉਣ, ਸੰਘਰਸ਼ ਕਰਨ ਦਾ ਕਾਨੂੰਨੀ ਹੱਕ ਹਾਸਿਲ ਕੀਤਾ।
ਇਨ੍ਹਾਂ ਮੰਗ ਕੀਤੀ ਕਿ ਰਹਿੰਦੇ ਸਫਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇ, ਪੇਂਡੂ ਭੱਤੇ ਸਮੇਤ 37 ਭੱਤੇ ਬਹਾਲ ਕੀਤੇ ਜਾਣ, ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ ,18000 ਘੱਟੋ-ਘੱਟੋ ਉਜ਼ਰਤ ਤੈਅ ਕੀਤੀ ਜਾਵੇ। ਇਸ ਮੌਕੇ ਸੈਨੀਟੇਸ਼ਨ ਇੰਸਪੈਕਟਰ ਵਰਿੰਦਰ ਸਿੰਘ, ਦਫਤਰੀ ਕਰਮਚਾਰੀ ਗੁਰਪ੍ਰਰੀਤ ਸਿੰਘ, ਤਜਿੰਦਰ ਸਿੰਘ ਤੋਂ ਇਲਾਵਾ ਰਣਜੀਤ ਸਿੰਘ, ਰਾਹੁਲ ਰਾਜਨ, ਪ੍ਰਗਟ ਸਿੰਘ, ਨਿਰਮਲ ਕੌਰ ਤੇ ਸਮੂਹ ਸਫਾਈ ਕਾਮੇ ਹਾਜ਼ਰ ਸਨ।
ਸ਼ਮਸ਼ੇਰ ਸਿੰਘ ਭੋਜੇਮਾਜਰਾ, ਚਮਕੌਰ ਸਾਹਿਬ : ਸ੍ਰੀ ਚਮਕੌਰ ਸਾਹਿਬ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਵਿਖੇ ਸਫਾਈ ਮਜ਼ਦੂਰਾਂ, ਦਫਤਰੀ ਮੁਲਾਜ਼ਮਾਂ ਨੇ ਸਫ਼ਾਈ ਸੇਵਕ ਯੂਨੀਅਨ ਰਜਿ. ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਮਈ ਦਿਵਸ ਮਨਾਇਆ ਗਿਆ। ਨਗਰ ਕੌਂਸਲ ਦੇ ਦਫਤਰ ਵਿਖੇ ਯੂਨੀਅਨ ਦਾ ਪਰਚਮ ਲਾਲ ਝੰਡਾ ਚੜ੍ਹਾਇਆ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ, ਡੈਮੋਕੇ੍ਟਿਕ ਮੁਲਾਜ਼ਮ ਫੈੱਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋਂ, ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਆਗੂ ਸੁਖਰਾਮ ਨੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਇਨਾਂ੍ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾਂ ਸਰਮਾਏਦਾਰੀ ਸਰਕਾਰਾਂ ਤੋਂ ਅੱਠ ਘੰਟੇ ਦੀ ਦਿਹਾੜੀ ਦਾ ਸੰਵਿਧਾਨਕ ਹੱਕ ਪ੍ਰਰਾਪਤ ਕੀਤਾ ਅਤੇ ਜਥੇਬੰਦੀ ਬਣਾਉਣ, ਸੰਘਰਸ਼ ਕਰਨ ਦਾ ਕਾਨੂੰਨੀ ਹੱਕ ਹਾਸਿਲ ਕੀਤਾ।
Subscribe our newsletter to stay updated